ਟ੍ਰੈਫਿਕ ਪੁਲਿਸ ਵੱਲੋਂ ਬਾਬਾ ਬੰਦਾ ਸਿੰਘ ‌ਬਹਾਦਰ ਟਰਮੀਨਲ ਬੱਸ ਸਟੈਂਡ ਵਿਖੇ ਜਾਗਰੂਕਤਾ ਸੈਮੀਨਾਰ

ਗੁਰਦਾਸਪੁਰ,31 ਦਸੰਬਰ (  ) ਅੱਜ ਟ੍ਰੈਫਿਕ ਪੁਲਿਸ ਵੱਲੋਂ ਟ੍ਰੈਫਿਕ ਜਾਗਰੂਕਤਾ ਸੈਮੀਨਾਰ ਬਾਬਾ ਬੰਦਾ ਸਿੰਘ ‌ਬਹਾਦਰ ਟਰਮੀਨਲ ਬੱਸ ਸਟੈਂਡ ਵਿਖੇ ਲਗਾਇਆ ਗਿਆ।

ਏ.ਐਸ.ਆਈ ਅਮਨਦੀਪ ਸਿੰਘ ਨੇ ਦੱਸਿਆ ਕਿ ਜਾਗਰੂਕਤਾ ਸੈਮੀਨਾਰ ਵਿੱਚ ਡਰਾਈਵਰਾਂ,‌ ਕੰਡਕਟਰਾਂ ਤੇ ਆਮ ਪਬਲਿਕ ਨੂੰ ਟਰੈਫਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ। ਨਸ਼ੇ ‌ਦੇ ਮਾੜੇ‌ ਪ੍ਰਭਾਵਾ ਤੋਂ ਜਾਣੂ ਕਰਵਾਇਆ ਗਿਆ ਡਰਾਈਵਿੰਗ ਕਰਦੇ ਸਮੇਂ ਮੋਬਾਇਲ ਫੋਨ ਦੀ ਵਰਤੋਂ ਕਰਨ ਨਾਲ ਹੋਣ ਵਾਲੀਆਂ ਦੁਰਘਟਨਾਵਾਂ ਬਾਰੇ ਵਿਸਥਾਰਪੂਰਵਕ ਦੱਸਿਆ ਗਿਆ। ਐਕਸੀਡੈਂਟ ਪੀੜਤ ਦੀ ਮਦਦ ਲਈ ਪ੍ਰੇਰਿਤ ਕੀਤਾ ਗਿਆ।

ਇਸ ਮੌਕੇ ਹੈਲਪ ਲਾਈਨ ਨੰਬਰ 112,1033  ਅਤੇ 1930‌ ਬਾਰੇ ਜਾਗਰੂਕ ਕੀਤਾ ਗਿਆ।

ਸੈਮੀਨਾਰ ਵਿੱਚ ਏ.ਐਸ.ਆਈ ਅਮਨਦੀਪ ਸਿੰਘ, ਰਸ਼ਪਾਲ ਸਿੰਘ ਹਰਪ੍ਰੀਤ ਸਿੰਘ ਅਤੇ ਗੁਰਦੀਪ ਸਿੰਘ ਆਦਿ ਨੇ ਹਿੱਸਾ ਲਿਆ।

Leave a Reply

Your email address will not be published. Required fields are marked *