ਵਿਜੀਲੈਂਸ ਬਿਊਰੋ ਵੱਲੋਂ 10,000 ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 7 ਮਾਰਚ:

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੀ.ਆਰ.ਸੀ. ਸ਼ਾਖਾ, ਐਸ.ਐਸ.ਪੀ. ਦਫ਼ਤਰ ਬਰਨਾਲਾ ਵਿਖੇ ਤਾਇਨਾਤ ਸੀਨੀਅਰ ਸਹਾਇਕ ਦਵਿੰਦਰ ਸਿੰਘ ਨੂੰ 10,000  ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਦਾਨਗੜ੍ਹ ਜ਼ਿਲ੍ਹਾ ਬਰਨਾਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਸਹਾਇਕ ਸਬ-ਇੰਸਪੈਕਟਰ ਵਜੋਂ ਕੰਮ ਕਰ ਰਿਹਾ ਹੈ ਅਤੇ ਉਸਨੇ ਆਪਣੀ ਸੇਵਾ ਵਿੱਚ ਵਾਧਾ ਲੈਣ ਲਈ ਬੇਨਤੀ ਕੀਤੀ ਸੀ।  ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਸੀਨੀਅਰ ਸਹਾਇਕ ਨੇ ਸੇਵਾ ਕਾਲ ਵਿਚ ਵਾਧਾ ਲੈਣ ਵਿੱਚ ਉਸਦੀ ਮਦਦ ਕਰਨ ਬਦਲੇ 10,000 ਰੁਪਏ  ਰਿਸ਼ਵਤ ਦੀ ਮੰਗ ਕੀਤੀ।

ਪਰ ਸ਼ਿਕਾਇਤਕਰਤਾ ਨੇ ਰਿਸ਼ਵਤ ਦੇ ਕੇ ਅਪਣਾ ਕੰਮ ਕਰਵਾਉਣਾ ਵਾਜਿਬ ਨਹੀਂ ਸਮਝਿਆ I ਇਸੇ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ, ਪਟਿਆਲਾ ਕੋਲ ਕੀਤੀ । ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ  ਦੋਸ਼ੀ ਸੀਨੀਅਰ ਸਹਾਇਕ ਦਵਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ  ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

Leave a Reply

Your email address will not be published. Required fields are marked *